Psalms 67

ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਭਜਨ, ਗੀਤ

1ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ । ਸਲਹ । 2ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ ।

3ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ ! 4ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ । ਸਲਹ ।

5ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ ! 6ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ ।

ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈ ਮੰਨਣਗੀਆਂ ! ।

7

Copyright information for PanULB