Psalms 82

ਆਸਾਫ਼ ਦਾ ਭਜਨ

1ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਖਲੋਤਾ ਹੈ, ਉਹ ਨਿਆਈਂਆਂ ਦੇ ਵਿੱਚ ਨਿਆਂ ਕਰਦਾ ਹੈ, — 2ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖ-ਪਾਤ ਕਰੋਗੇ ? । ਸਲਹ ।

3ਨਿਤਾਣੇ ਅਤੇ ਯਤੀਮ ਦਾ ਨਿਆਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ । 4ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ ਛੁਡਾਓ ।

5ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ ।

6ਮੈਂ ਆਖਿਆ, ਤੁਸੀਂ ਦਿਓਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤਰ ਹੋ । 7ਪਰੰਤੂ ਤੁਸੀਂ ਇਨਸਾਨ ਵਾਂਗੂੰ ਮਾਰੋਗੇ ਅਤੇ ਸਰਦਾਰਾਂ ਵਿਚੋਂ ਇੱਕ ਵਾਂਗੂੰ ਡਿੱਗ ਪਓਗੇ ! ।

ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਂ ਕਰ ! ਕਿਉਂ ਜੋ ਤੂੰ ਸਾਰੀਆਂ ਕੌਮਾਂ ਨੂੰ ਆਪਣੀ ਮਿਰਾਸ ਬਣਾਵੇਂਗਾ ।

8

Copyright information for PanULB