Psalms 85

ਪ੍ਰਧਾਨ ਵਜਾਉਣ ਵਾਲੇ ਦੇ ਲਈ: ਕੋਰਹ ਵੰਸੀਆਂ ਦਾ ਭਜਨ ।

1ਹੇ ਯਹੋਵਾਹ, ਤੂੰ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਗ਼ੁਲਾਮੀ ਨੂੰ ਤੂੰ ਮੁਕਾ ਦਿੱਤਾ ਹੈ । 2ਆਪਣੀ ਪਰਜਾ ਦੀ ਬੁਰਿਆਈ ਤੂੰ ਮਾਫ਼ ਕੀਤੀ ਹੈ, ਤੂੰ ਉਨ੍ਹਾਂ ਦੇ ਸਾਰਿਆਂ ਪਾਪਾਂ ਨੂੰ ਕੱਜ ਦਿੱਤਾ ਹੈ । ਸਲਹ ।

3ਤੂੰ ਆਪਣੇ ਸਾਰੇ ਕੋਪ ਨੂੰ ਹਟਾ ਲਿਆ, ਤੂੰ ਆਪਣੇ ਕ੍ਰੋਧ ਦੀ ਤੇਜ਼ੀ ਤੋਂ ਮੁੜਿਆ ਹੈਂ । 4ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ, ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ ! 5ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾ ? ਕੀ ਤੂੰ ਪੀੜ੍ਹੀਓ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾ ?

6ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਕਿ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇ ? 7ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖਸ਼ ! ।

8ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ । 9ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ !

10ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ । 11ਸਚਿਆਈ ਧਰਤੀ ਵਿਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ ।

12ਫੇਰ ਯਹੋਵਾਹ ਉੱਤਮ ਪਦਾਰਥ ਬਖਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ । ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ ।

13

Copyright information for PanULB