Psalms 88

ਗੀਤ; ਕੋਰਹ ਵੰਸੀਆਂ ਦਾ ਭਜਨ । ਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਤਲਗੋਨ ਦੇ ਰਾਗ ਵਿੱਚ ਅਜ਼ਰਾ ਵੰਸੀ ਹੇਮਾਨ ਦਾ ਮਸ਼ਕੀਲ

1ਹੇ ਯਹੋਵਾਹ, ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ ਦਿੱਤੀ । 2ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਪਹੁੰਚੇ, ਮੇਰੀ ਹਾਹਾ ਕਾਰ ਵੱਲ ਕੰਨ ਝੁਕਾ !

3ਮੇਰੀ ਜਾਨ ਤਾਂ ਬੁਰਿਆਈਆਂ ਨਾਲ ਭਰੀ ਹੋਈ ਹੈ, ਅਤੇ ਮੇਰਾ ਜੀਵਨ ਪਤਾਲ ਦੇ ਨੇੜੇ ਢੁੱਕਦਾ ਜਾਂਦਾ ਹੈ । 4ਮੈਂ ਗੋਰ ਵਿੱਚ ਲਹਿਣ ਵਾਲਿਆਂ ਦੇ ਨਾਲ ਗਿਣਿਆ ਗਿਆ, ਮੈਂ ਨਿਰਬਲ ਮਰਦ ਵਰਗਾ ਹੋ ਗਿਆ ਹਾਂ ।

5ਮੈਂ ਮੁਰਦਿਆਂ ਵਿੱਚ ਸੁੱਟਿਆ ਗਿਆ ਹਾਂ, ਉਨ੍ਹਾਂ ਵੱਢਿਆ ਹੋਈਆਂ ਵਾਂਗੂੰ ਜਿਹੜੇ ਕਬਰ ਵਿੱਚ ਲੇਟੇ ਪਏ ਹਨ, ਜਿਨ੍ਹਾਂ ਨੂੰ ਤੂੰ ਫੇਰ ਚੇਤੇ ਨਹੀਂ ਕਰਦਾ, ਅਤੇ ਓਹ ਤੇਰੇ ਹੱਥੋਂ ਵਿੱਛੜ ਗਏ ਹਨ । 6ਤੂੰ ਮੈਨੂੰ ਅੱਤ ਡੂੰਘੀ ਗੋਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਵਾਂ ਵਿੱਚ ਰੱਖਿਆ ਹੈ ।

7ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ ਹੈ, ਅਤੇ ਆਪਣੀਆਂ ਸਾਰੀਆਂ ਮੌਜਾਂ ਨਾਲ ਤੂੰ ਮੈਨੂੰ ਦੁੱਖ ਦਿੱਤਾ ਹੈ । ਸਲਹ ।

8ਮੇਰੇ ਜਾਣ ਪਛਾਣਾਂ ਨੂੰ ਤੂੰ ਮੈਥੋਂ ਦੂਰ ਕੀਤਾ, ਅਤੇ ਮੈਨੂੰ ਉਨ੍ਹਾਂ ਲਈ ਘਿਣਾਉਣਾ ਬਣਾਇਆ ਹੋਇਆ ਹੈ, ਮੈਂ ਬੰਦ ਹਾਂ ਅਤੇ ਮੈਥੋਂ ਬਾਹਰ ਨਿੱਕਲਿਆ ਨਹੀਂ ਜਾਂਦਾ !

9ਮੇਰੀਆਂ ਅੱਖਾਂ ਦੁੱਖ ਨਾਲ ਅੰਬ ਗਈਆਂ ਹਨ, ਹੇ ਯਹੋਵਾਹ, ਮੈਂ ਨਿੱਤ ਤੈਨੂੰ ਪੁਕਾਰਿਆ ਹੈ, ਮੈਂ ਆਪਣੇ ਹੱਥ ਤੇਰੀ ਵੱਲ ਅੱਡੇ ਹੋਏ ਹਨ । 10ਕੀ ਤੂੰ ਮੁਰਦਿਆਂ ਨੂੰ ਅਚਰਜ ਵਿਖਾਵੇਂਗਾ ? ਕੀ ਰੂਹਾਂ ਉੱਠ ਕੇ ਤੈਨੂੰ ਸਲਾਹੁਣਗੀਆਂ ? । ਸਲਹ ।

11ਕੀ ਕਬਰ ਵਿੱਚ ਤੇਰੀ ਦਯਾ, ਅਤੇ ਨਰਕ ਕੁੰਡ ਵਿੱਚ ਤੇਰੀ ਸਚਿਆਈ ਦਾ ਵਰਣਨ ਹੋਵੇਗਾ ? 12ਕੀ ਤੇਰੇ ਅਚਰਜ ਅਨ੍ਹੇਰੇ ਵਿੱਚ ਜਾਣੇ ਜਾਣਗੇ, ਅਤੇ ਤੇਰਾ ਧਰਮ ਭੁੱਲਣਹਾਰੇ ਦੇਸ ਵਿੱਚ ?

13ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ, ਅਤੇ ਅਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ ? 14ਹੇ ਯਹੋਵਾਹ, ਤੂੰ ਕਿਉਂ ਮੇਰੀ ਜਾਨ ਨੂੰ ਤਿਆਗਦਾ ਹੈਂ ? ਤੂੰ ਆਪਣਾ ਮੂੰਹ ਮੈਥੋਂ ਕਿਉਂ ਲੁਕਾਉਂਦਾ ਹੈਂ ?

15ਮੈਂ ਜਵਾਨੀ ਤੋਂ ਦੁਖਿਆ ਅਤੇ ਮਰਨਾਊ ਰਿਹਾ ਹਾਂ, ਮੈਂ ਤੇਰੇ ਡਰ ਨੂੰ ਸਹਿ ਕੇ ਘਾਬਰ ਜਾਂਦਾ ਹਾਂ । 16ਤੇਰਾ ਤੇਜ ਗੁੱਸਾ ਮੇਰੇ ਉੱਤੋਂ ਦੀ ਲੰਘਿਆ, ਤੇਰੇ ਹੌਲ ਨੇ ਮੈਨੂੰ ਮੁਕਾ ਦਿੱਤਾ ।

17ਉਨ੍ਹਾਂ ਨੇ ਪਾਣੀ ਵਾਂਗੂੰ ਮੈਨੂੰ ਸਾਰਾ ਦਿਨ ਘੇਰ ਛੱਡਿਆ ਹੈ, ਉਨ੍ਹਾਂ ਨੇ ਮੈਨੂੰ ਉੱਕਾ ਹੀ ਡੱਕ ਰੱਖਿਆ ਹੈ । ਤੂੰ ਪ੍ਰੇਮੀ ਅਤੇ ਮਿੱਤਰ ਮੈਥੋਂ ਦੂਰ ਕਰ ਦਿੱਤੇ ਹਨ, ਅਤੇ ਮੇਰੇ ਜਾਣ ਪਛਾਣ ਅਨ੍ਹੇਰ ਵਿੱਚ ! ।

18

Copyright information for PanULB