Psalms 96

1ਯਹੋਵਾਹ ਲਈ ਇੱਕ ਨਵਾਂ ਗੀਤ ਲਈ ਗਾਓ, ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ ! 2ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋ ਦਿਨ ਪਰਚਾਰ ਕਰੋ !

3ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ ਕੰਮਾਂ ਦਾ ਵਰਣਨ ਕਰੋ । 4ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈ ਦਾਇਕ ਹੈ ।

5ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ । 6ਉਪਮਾ ਅਤੇ ਮਾਣ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ ।

7ਲੋਕਾਂ ਦੀਓ ਕੁੱਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ, 8ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ !

9ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਤੇਜੋ । ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁੱਖ ਥਰ ਥਰ ਕਰੋ ! 10ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਤਾਂ ਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ ।

11ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ, 12ਮਦਾਨ ਅਤੇ ਜੋ ਕੁੱਝ ਉਹ ਦੇ ਵਿੱਚ ਹੈ ਬਾਗ ਬਾਗ ਹੋਵੇ ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ, ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ ।

13

Copyright information for PanULB