Psalms 97

1ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ ! 2ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ ।

3ਅੱਗ ਉਹ ਦੇ ਅੱਗੇ ਚੱਲਦੀ ਹੈ, ਅਤੇ ਉਹ ਦੇ ਵਿਰੋਧੀਆਂ ਨੂੰ ਚੁਫ਼ੇਰਿਓਂ ਭਸਮ ਕਰ ਦਿੰਦੀ ਹੈ । 4ਇਹ ਦੀਆਂ ਬਿਜਲੀਆਂ ਜਗਤ ਨੂੰ ਲਿਸ਼ਕਾਉਂਦੀਆਂ ਹਨ, ਧਰਤੀ ਵੇਖ ਕੇ ਕੰਬ ਉੱਠਦੀ ਹੈ ! 5ਯਹੋਵਾਹ ਦੀ ਹਜ਼ੂਰੀ ਵਿੱਚ ਪਹਾੜ ਮੋਮ ਵਾਂਗੂੰ ਪੰਘਰ ਜਾਂਦੇ ਹਨ ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ !

6ਅਕਾਸ਼ ਉਹ ਦੇ ਧਰਮ ਦਾ ਨਿਰਨਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ । 7ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦਿਉਤੇ ਉਹ ਨੂੰ ਮੱਥਾ ਟੇਕਣ ! 8ਹੇ ਯਹੋਵਾਹ, ਤੇਰਿਆਂ ਨਿਆਵਾਂ ਦੇ ਕਾਰਨ, ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ, ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ ।

9ਸਾਰੀ ਧਰਤੀ ਉੱਤੇ, ਹੇ ਯਹੋਵਾਹ, ਤੂੰ ਤਾਂ ਅੱਤ ਮਹਾਨ ਹੈਂ, ਤੂੰ ਸਾਰਿਆਂ ਦਿਓਤਿਆਂ ਨਾਲੋਂ ਬਹੁਤ ਮਹਾਨ ਹੈਂ ! 10ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ ! ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ । 11ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ ।

ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ, ਅਤੇ ਉਹ ਦੀ ਪਵਿੱਤਰ ਯਾਦਗਾਰ ਦਾ ਧੰਨਵਾਦ ਕਰੋ ! ।

12

Copyright information for PanULB