Revelation of John 21

1ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ । 2ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ ।

3ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ । 4ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ । ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,

5ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁੱਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ । 6ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ । ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ ।

7ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ । 8ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ ! ਇਹ ਦੂਜੀ ਮੌਤ ਹੈ ।

9ਜਿਨ੍ਹਾਂ ਸੱਤਾਂ ਦੂਤਾਂ ਕੋਲ ਉਹ ਸੱਤ ਕਟੋਰੇ ਸਨ ਅਤੇ ਜਿਹੜੇ ਅਖੀਰਲੀਆਂ ਸੱਤ ਮਹਾਂਮਾਰੀਆਂ ਨੂੰ ਲਏ ਹੋਏ ਸਨ, ਉਹਨਾਂ ਵਿੱਚੋਂ ਇੱਕ ਨੇ ਆ ਕੇ ਮੇਰੇ ਨਾਲ ਗੱਲ ਕੀਤੀ ਕਿ ਇੱਧਰ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ । 10ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਉਸ ਨੇ ਉਹ ਪਵਿੱਤਰ ਨਗਰੀ ਯਰੂਸ਼ਲਮ ਪਰਮੇਸ਼ੁਰ ਕੋਲੋਂ ਸਵਰਗ ਤੋਂ ਉੱਤਰਦੀ ਮੈਨੂੰ ਵਿਖਾਈ, ਜਿਹ ਦੇ ਵਿੱਚ ਪਰਮੇਸ਼ੁਰ ਦਾ ਤੇਜ ਸੀ ।

11ਉਹ ਦੀ ਜੋਤ ਅੱਤ ਭਾਰੇ ਮੁੱਲ ਦੇ ਜਵਾਹਰ ਵਰਗੀ ਸੀ ਅਰਥਾਤ ਪੁਖਰਾਜ ਪੱਥਰ ਜਿਹੀ ਜੋ ਬਲੌਰ ਦੀ ਤਰ੍ਹਾਂ ਨਿਰਮਲ ਹੋਵੇ । 12ਅਤੇ ਉਹ ਦੀ ਵੱਡੀ ਅਤੇ ਉੱਚੀ ਸ਼ਹਿਰਪਨਾਹ ਹੈ ਅਤੇ ਉਹ ਦੇ ਬਾਰਾਂ ਦਰਵਾਜ਼ੇ ਹਨ ਅਤੇ ਉਹਨਾਂ ਦਰਵਾਜਿਆਂ ਉੱਤੇ ਬਾਰਾਂ ਦੂਤ । ਅਤੇ ਉਹਨਾਂ ਉੱਤੇ ਨਾਮ ਲਿਖੇ ਹੋਏ ਸਨ, ਜਿਹੜੇ ਇਸਰਾਏਲ ਦੇ ਵੰਸ਼ ਦੇ ਬਾਰਾਂ ਗੋਤਾਂ ਦੇ ਨਾਮ ਹਨ । 13ਪੂਰਬ ਵੱਲ ਤਿੰਨ ਦਰਵਾਜ਼ੇ ਅਤੇ ਪੱਛਮ ਵੱਲ ਤਿੰਨ ਦਰਵਾਜ਼ੇ ਅਤੇ ਦੱਖਣ ਵੱਲ ਤਿੰਨ ਦਰਵਾਜ਼ੇ ਅਤੇ ਉੱਤਰ ਵੱਲ ਤਿੰਨ ਦਰਵਾਜ਼ੇ ਹਨ ।

14ਅਤੇ ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਬਾਰਾਂ ਨੀਹਾਂ ਹਨ ਅਤੇ ਉਹਨਾਂ ਉੱਤੇ ਲੇਲੇ ਦੇ ਬਾਰਾਂ ਰਸੂਲਾਂ ਦੇ ਨਾਮ ਹਨ । 15ਮੇਰੇ ਨਾਲ ਜਿਹੜਾ ਗੱਲਾਂ ਕਰਦਾ ਸੀ ਉਹ ਦੇ ਕੋਲ ਇੱਕ ਨਾਪ ਅਰਥਾਤ ਇੱਕ ਸੋਨੇ ਦਾ ਕਾਨਾ ਸੀ ਭਈ ਉਹ ਉਸ ਨਗਰੀ ਦੀ ਅਤੇ ਉਹ ਦੇ ਦਰਵਾਜਿਆਂ ਦੀ ਅਤੇ ਉਹ ਦੀ ਸ਼ਹਿਰਪਨਾਹ ਦੀ ਮਿਣਤੀ ਕਰੇ ।

16ਅਤੇ ਉਹ ਨਗਰੀ ਚੌਰਸ ਬਣੀ ਹੋਈ ਹੈ ਅਤੇ ਜਿੰਨੀ ਉਹ ਦੀ ਚੌੜਾਈ ਓਨੀ ਹੀ ਉਹ ਦੀ ਲੰਬਾਈ ਹੈ । ਅਤੇ ਉਸ ਨੇ ਨਗਰੀ ਨੂੰ ਕਾਨੇ ਨਾਲ ਮਿਣਿਆ ਅਤੇ ਪੰਦਰਾਂ ਸੌ ਮੀਲ ਨਿੱਕਲੀ ਉਹ ਦੀ ਲੰਬਾਈ ਅਤੇ ਚੁੜਾਈ ਅਤੇ ਉਚਾਈ ਇੱਕੋ ਜਿਹੀ ਹੈ । 17ਅਤੇ ਉਸ ਨੇ ਉਹ ਦੀ ਸ਼ਹਿਰਪਨਾਹ ਨੂੰ ਮਨੁੱਖ ਦੇ ਅਰਥਾਤ ਦੂਤ ਦੇ ਨਾਪ ਦੇ ਅਨੁਸਾਰ ਮਿਣਿਆ ਅਤੇ ਇੱਕ ਸੌ ਚੁਤਾਲੀ ਹੱਥ ਨਿੱਕਲੀ ।

18ਅਤੇ ਉਹ ਦੀ ਸ਼ਹਿਰਪਨਾਹ ਦੀ ਚਿਣਾਈ ਯਸ਼ਬ ਦੀ ਸੀ ਅਤੇ ਉਹ ਨਗਰੀ ਸਾਫ਼ ਸ਼ੀਸ਼ੇ ਦੇ ਵਾਂਗੂੰ ਸ਼ੁੱਧ ਸੋਨੇ ਦੀ ਸੀ । 19ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਨੀਹਾਂ ਹਰ ਪਰਕਾਰ ਦੇ ਜਵਾਹਰ ਨਾਲ ਜੜੀਆਂ ਹੋਈਆਂ ਸਨ । ਪਹਿਲੀ ਨੀਂਹ ਯਸ਼ਬ ਦੀ ਸੀ, ਦੂਜੀ ਨੀਲਮ ਦੀ, ਤੀਜੀ ਦੁਧੀਯਾ ਅਕੀਕ ਦੀ, ਚੌਥੀ ਪੰਨੇ ਦੀ । 20ਪੰਜਵੀਂ ਸੁਲੇਮਾਨੀ ਦੀ, ਛੇਵੀਂ ਲਾਲ ਅਕੀਕ ਦੀ, ਸੱਤਵੀਂ ਜ਼ਬਰਜਦ ਦੀ, ਅੱਠਵੀਂ ਬੈਰੂਜ ਦੀ, ਨੌਵੀਂ ਸੁਨਹਿਲੇ ਦੀ, ਦਸਵੀਂ ਹਰੇ ਅਕੀਕ ਦੀ, ਗਿਆਰ੍ਹਵੀਂ ਜ਼ਕਰਨ ਦੀ, ਬਾਰ੍ਹਵੀਂ ਕਟਹਲੇ ਦੀ ।

21ਅਤੇ ਬਾਰਾਂ ਦਰਵਾਜ਼ੇ ਬਾਰਾਂ ਮੋਤੀ ਸਨ । ਇੱਕ-ਇੱਕ ਦਰਵਾਜ਼ਾ ਇੱਕ-ਇੱਕ ਮੋਤੀ ਦਾ ਸੀ, ਅਤੇ ਉਸ ਨਗਰੀ ਦਾ ਚੌਂਕ ਨਿਰਮਲ ਸ਼ੀਸ਼ੇ ਵਰਗਾ ਸ਼ੁੱਧ ਸੋਨੇ ਦਾ ਸੀ । 22ਮੈਂ ਉਸ ਵਿੱਚ ਕੋਈ ਹੈਕਲ ਨਾ ਵੇਖੀ ਕਿਉਂ ਜੋ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ ਉਹ ਦੀ ਹੈਕਲ ਹੈ ।

23ਅਤੇ ਉਸ ਨਗਰੀ ਨੂੰ ਸੂਰਜ ਦੀ ਕੁੱਝ ਲੋੜ ਨਹੀਂ, ਨਾ ਚੰਦਰਮਾ ਦੀ ਕਿ ਉਹ ਉਸ ਉੱਤੇ ਚਮਕਣ ਕਿਉਂ ਜੋ ਪਰਮੇਸ਼ੁਰ ਦੇ ਤੇਜ ਨੇ ਉਹ ਨੂੰ ਚਾਨਣ ਕੀਤਾ ਅਤੇ ਲੇਲਾ ਉਹ ਦੀ ਜੋਤ ਹੈ । 24ਅਤੇ ਕੌਮਾਂ ਉਹ ਦੇ ਚਾਨਣ ਦੇ ਆਸਰੇ ਫਿਰਨਗੀਆਂ ਅਤੇ ਧਰਤੀ ਦੇ ਰਾਜੇ ਆਪਣਾ ਪ੍ਰਤਾਪ ਉਸ ਵਿੱਚ ਲਿਆਉਣਗੇ । 25ਅਤੇ ਉਹ ਦੇ ਦਰਵਾਜ਼ੇ ਦਿਨ ਨੂੰ ਕਦੇ ਬੰਦ ਨਾ ਹੋਣਗੇ ਕਿਉਂ ਜੋ ਰਾਤ ਤਾਂ ਉੱਥੇ ਹੋਣੀ ਹੀ ਨਹੀਂ ।

26ਅਤੇ ਉਹ ਕੌਮਾਂ ਦਾ ਪ੍ਰਤਾਪ ਅਤੇ ਮਾਣ ਉਸ ਵਿੱਚ ਲਿਆਉਣਗੇ । ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ ।

27

Copyright information for PanULB