Zechariah 9

1ਯਹੋਵਾਹ ਦਾ ਬਚਨ ਇਦਰਾਕ ਦੇਸ ਦੇ ਵਿਰੁੱਧ ਅਤੇ ਜਿਹੜਾ ਦੰਮਿਸਕ ਉੱਤੇ ਵੀ ਪਵੇਗਾ । ਕਿਉਂ ਜੋ ਆਦਮ ਵੰਸ ਦੀਆਂ ਅਤੇ ਇਸਰਾਏਲ ਦੇ ਸਾਰਿਆਂ ਗੋਤਾਂ ਦੀਆਂ ਅੱਖਾਂ ਯਹੋਵਾਹ ਵੱਲ ਹਨ । 2ਅਤੇ ਹਮਾਥ ਵੱਲ ਜਿਹੜਾ ਉਸ ਦੇ ਨੇੜੇ ਹੈ ਅਤੇ ਸੂਰ ਅਤੇ ਸੀਦੋਨ ਵੱਲ ਵੀ ਕਿਉਂ ਜੋ ਉਹ ਬਹੁਤ ਬੁੱਧਵਾਨ ਹਨ ।

3ਸੂਰ ਨੇ ਆਪਣੇ ਲਈ ਗੜ੍ਹ ਬਣਾਇਆ, ਚਾਂਦੀ ਦੇ ਢੇਰ ਧੂੜ ਵਾਂਗੂੰ ਅਤੇ ਸੋਨੇ ਦੇ ਗਲੀਆਂ ਦੇ ਚਿੱਕੜ ਵਾਂਗੂੰ ਢੇਰਾਂ ਦੇ ਢੇਰ ਲਾ ਲਏ । 4ਵੇਖੋ, ਪ੍ਰਭੂ ਉਸ ਦੀ ਮਿਲਖ ਨੂੰ ਖੋਹ ਲਵੇਗਾ, ਉਸ ਦੀ ਸ਼ਕਤੀ ਨੂੰ ਸਮੁੰਦਰ ਵਿੱਚ ਸੁੱਟ ਦੇਵੇਗਾ ਅਤੇ ਉਹ ਅੱਗ ਨਾਲ ਖਾਧਾ ਜਾਵੇਗਾ ।

5ਅਸ਼ਕਲੋਨ ਵੇਖੇਗਾ ਅਤੇ ਡਰ ਜਾਵੇਗਾ, ਅੱਜ਼ਾਹ ਵੀ ਕਿਉਂ ਜੋ ਉਹ ਨੂੰ ਡਾਢੀ ਪੀੜ ਲੱਗੇਗੀ ਅਤੇ ਅਕਰੋਨ ਵੀ ਕਿਉਂ ਜੋ ਉਹ ਦਾ ਭਰੋਸਾ ਟੁੱਟ ਜਾਵੇਗਾ, ਅੱਜ਼ਾਹ ਵਿੱਚੋਂ ਰਾਜਾ ਮਿਟ ਜਾਵੇਗਾ, ਅਸ਼ਕਲੋਨ ਉਜਾੜ ਹੋ ਜਾਵੇਗਾ । 6ਦੋਗਲੇ ਅਸ਼ਦੋਦ ਵਿੱਚ ਵੱਸਣਗੇ, ਮੈਂ ਫ਼ਲਿਸਤੀਆਂ ਦੇ ਘਮੰਡ ਨੂੰ ਮੁਕਾ ਦਿਆਂਗਾ । 7ਮੈਂ ਉਸ ਦਾ ਲਹੂ ਉਸ ਦੇ ਮੂੰਹ ਤੋਂ ਅਤੇ ਉਸ ਦੀਆਂ ਘਿਣਾਉਣੀਆਂ ਵਸਤਾਂ ਉਸ ਦੇ ਦੰਦਾ ਵਿੱਚੋਂ ਕੱਢ ਲਵਾਂਗਾ, ਇਹ ਵੀ ਸਾਡੇ ਪਰਮੇਸ਼ੁਰ ਲਈ ਇੱਕ ਬਕੀਆ ਹੋਵੇਗਾ, ਯਹੂਦਾਹ ਵਿੱਚ ਇੱਕੋ ਹਾਕਮ ਵਾਂਗੂੰ ਹੋਵੇਗਾ ਅਤੇ ਅਕਰੋਨ ਯਬੂਸੀਆਂ ਵਾਂਗੂੰ ਹੋਵੇਗਾ ।

8ਮੈਂ ਆਪਣੇ ਘਰ ਦੀ ਰਾਖੀ ਲਈ ਡੇਰਾ ਲਾਵਾਂਗਾ ਕਿ ਕੋਈ ਆ ਜਾ ਨਾ ਸਕੇ, ਫੇਰ ਕੋਈ ਦੁੱਖ ਦੇਣ ਵਾਲਾ ਉਹਨਾਂ ਦੇ ਵਿਰੁੱਧ ਨਾ ਲੰਘੇਗਾ, ਕਿਉਂ ਜੋ ਹੁਣ ਤਾਂ ਮੈਂ ਆਪਣੀਆਂ ਅੱਖਾਂ ਦੇ ਨਾਲ ਦੇਖ ਲਿਆ ਹੈ ।

9ਹੇ ਸੀਯੋਨ ਦੀਏ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ ! ਦੇਖ, ਤੇਰਾ ਪਾਤਸ਼ਾਹ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੇ ਦੇ ਜੁਆਨ ਬੱਚੇ ਉੱਤੇ ਸਵਾਰ ਹੈ । 10ਮੈਂ ਅਫਰਾਈਮ ਤੋਂ ਰਥ ਨੂੰ ਅਤੇ ਯਰੂਸ਼ਲਮ ਤੋਂ ਘੋੜੇ ਨੂੰ ਵੱਢ ਸੁੱਟਾਂਗਾ, ਲੜਾਈ ਦਾ ਧਣੁਖ ਤੋੜਿਆ ਜਾਵੇਗਾ । ਉਹ ਕੌਮਾਂ ਲਈ ਸ਼ਾਂਤੀ ਦੀਆਂ ਗੱਲਾਂ ਕਰੇਗਾ, ਉਹ ਦੀ ਹਕੂਮਤ ਸਮੁੰਦਰ ਤੋਂ ਸਮੁੰਦਰ ਤੱਕ ਅਤੇ ਦਰਿਆ ਤੋਂ ਧਰਤੀ ਦੀਆਂ ਹੱਦਾਂ ਤੱਕ ਹੋਵੇਗੀ ।

11ਤੈਨੂੰ ਵੀ ਤੇਰੇ ਨੇਮ ਦੇ ਲਹੂ ਦੇ ਕਾਰਨ, ਮੈਂ ਤੇਰੇ ਗੁਲਾਮਾਂ ਨੂੰ ਬਿਨ ਪਾਣੀ ਦੇ ਟੋਏ ਤੋਂ ਕੱਢ ਲਵਾਂਗਾ । 12ਹੇ ਆਸਵੰਦ ਗੁਲਾਮੋ, ਗੜ੍ਹ ਨੂੰ ਮੁੜ ਜਾਓ ! ਮੈਂ ਅੱਜ ਦੱਸਦਾ ਹਾਂ, ਮੈਂ ਤੈਨੂੰ ਦੁਗਣਾ ਮੋੜਾਂਗਾ । 13ਮੈਂ ਯਹੂਦਾਹ ਨੂੰ ਆਪਣੇ ਲਈ ਧਣੁਖ ਵਾਂਗੂੰ ਝੁਕਾਇਆ ਹੈ ਅਤੇ ਅਫ਼ਰਾਈਮ ਨੂੰ ਉਹ ਦਾ ਬਾਣ ਬਣਾਉਂਦਾ ਹਾਂ, ਹੇ ਸੀਯੋਨ ਮੈਂ ਤੇਰੇ ਪੁੱਤਰਾਂ ਨੂੰ ਭੜਕਾਵਾਂਗਾ, ਹਾਂ ਤੇਰੇ ਪੁੱਤ੍ਰਾਂ ਦੇ ਵਿਰੁੱਧ, ਹੇ ਯਾਵਾਨ, ਤੈਨੂੰ ਇੱਕ ਸੂਰਮੇ ਦੀ ਤਲਵਾਰ ਵਾਂਗੂੰ ਬਣਾਵਾਂਗਾ ।

14ਯਹੋਵਾਹ ਉਹਨਾਂ ਉੱਤੇ ਵਿਖਾਈ ਦੇਵੇਗਾ, ਉਸ ਦਾ ਤੀਰ ਬਿਜਲੀ ਵਾਂਗੂੰ ਬਾਹਰ ਨਿੱਕਲੇਗਾ, ਪ੍ਰਭੂ ਯਹੋਵਾਹ ਤੁਰ੍ਹੀ ਫੂਕੇਗਾ, ਅਤੇ ਦੱਖਣੀ ਵਾਵਰੋਲੇ ਵਿੱਚ ਚੱਲੇਗਾ । 15ਸੈਨਾਂ ਦਾ ਯਹੋਵਾਹ ਉਹਨਾਂ ਨੂੰ ਢੱਕ ਲਵੇਗਾ, ਉਹ ਖਾਣਗੇ ਅਤੇ ਗੁਲੇਲ ਦੇ ਪੱਥਰਾਂ ਨੂੰ ਮਿੱਧਣਗੇ, ਉਹ ਪੀਣਗੇ ਅਤੇ ਸ਼ਰਾਬੀਆਂ ਵਾਂਗੂੰ ਰੌਲ਼ਾ ਪਾਉਣਗੇ, ਉਹ ਕਟੋਰਿਆਂ ਵਾਂਗੂੰ ਅਤੇ ਜਗਵੇਦੀ ਦੇ ਖੂੰਜਿਆ ਵਾਂਗੂੰ ਭਰ ਜਾਣਗੇ ।

16ਉਸ ਦਿਨ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਨੂੰ ਬਚਾਵੇਗਾ, ਆਪਣੀ ਪਰਜਾ ਦੇ ਇੱਜੜ ਵਾਂਗੂੰ, ਉਹ ਮੁਕਟ ਦੇ ਜਵਾਹਰ ਵਾਂਗੂੰ ਹੋਣਗੇ, ਉਹ ਉਸ ਦੀ ਭੂਮੀ ਉੱਤੇ ਚਮਕਣਗੇ, ਕਿਉਂ ਜੋ ਉਸ ਦੀ ਭਲਿਆਈ ਕਿੰਨੀ ਹੀ ਵੱਡੀ ਹੈ । ਉਸ ਦੀ ਸੁੰਦਰਤਾ ਵੀ ਕਿੰਨੀ ਵੱਡੀ ਹੈ ! ਅੰਨ ਜੁਆਨਾਂ ਨੂੰ, ਨਵੀਂ ਮੈਂ ਕੁਆਰੀਆਂ ਨੂੰ ਰਿਸ਼ਟ-ਪੁਸ਼ਟ ਕਰੇਗੀ ।

17

Copyright information for PanULB